ਪਟਿਆਲਾ/ਚੰਡੀਗੜ੍ਹ : ਜਿਹੜਾ ਕੰਮ ਕੈਪਟਨ ਸਰਕਾਰ ਪਿਛਲੇ ਸਾਲਾਂ ਵਿੱਚ ਨਹੀਂ ਕਰ ਸਕੀ ਉਹ ਹੁਣ ਕਰ ਦਿੱਤਾ ਗਿਆ ਹੈ। ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 50 ਪੈਸੇ ਤੋਂ ਲੈ ਕੇ ਡੇਢ ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇੱਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ।
ਇਸੇ ਤਰੀਕੇ ਨਾਲ 2 ਕਿਲੋ ਵਾਟ ਤੋਂ ਲੈ ਕੇ 7 ਕਿਲੋ ਵਾਟ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ।
ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਦਿੱਤੀ ਗਈ ਇਸ ਰਿਆਇਤ ਨਾਲ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ।
ਨਵਾਂ ਟੈਰਿਫ਼ ਪਹਿਲੀ ਜੂਨ (01-06-2021) ਤੋਂ ਪ੍ਰਭਾਵੀ ਹੋਵੇਗਾ।