ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦਾ ਬਕਾਇਆ 75 ਕਰੋੜ ਰੁਪਏ ਕੀਤੇ ਜਾਰੀ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਹੈ।  ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦਾ ਬਕਾਇਆ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸ਼ੂਗਰਫੈਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਮੁੱਖ ਮੰਤਰੀ ਮਾਨ ਨੇ 7 ਸਤੰਬਰ ਤੱਕ ਸਾਰੀ ਬਕਾਇਆ ਰਕਮ ਜਾਰੀ ਕਰਨ ਦੀ ਗੱਲ ਕਹੀ ਸੀ ਤੇ ਉਨ੍ਹਾਂ ਵੱਲੋਂ ਅੱਜ ਆਪਣੇ ਇਸ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸਰਕਾਰੀ ਮਿੱਲਾਂ ‘ਤੇ ਕਿਸਾਨਾਂ ਦੀ ਰਕਮ ਬਕਾਇਆ ਸੀ। ਇਸ ਤੋਂ ਪਹਿਲਾਂ ਸਰਕਾਰ 200 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕਰ ਚੁੱਕੀ ਹੈ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ ਹੈ ਅਤੇ ਖਜ਼ਾਨੇ ਵੱਲੋਂ ਅੱਜ  3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ ਕੀਤੇ ਗਏ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment