ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਸੀ ਜਾਰੀ: ਡਾ.ਬਲਜੀਤ ਕੌਰ

Global Team
1 Min Read

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਜ਼ਾਰੀ ਕੀਤੀ ਜਾ ਚੁੱਕੀ ਹੈ।ਇਹ ਰਾਸ਼ੀ ਖ਼ਜ਼ਾਨੇ ਵਿੱਚੋਂ ਪਾਸ ਹੋ ਕੇ ਵਿਭਾਗ ਦੇ ਖਾਤੇ ਵਿੱਚ 27 ਜਨਵਰੀ ਨੂੰ ਜਮ੍ਹਾਂ ਹੋ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੋਰਟਲ ਪੀ.ਐਫ.ਐਮ.ਐਸ ਇਨਟੈਗਰੇਟ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਇਸ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇ ਸਿਰ ਅਦਾਇਗੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜ਼ਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋ ਉਹ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

Share This Article
Leave a Comment