ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

TeamGlobalPunjab
2 Min Read

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵਜੋਂ ਨਵੰਬਰ 2017 ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੱਕੇ ਅਧਿਆਪਕ ਦੇਣ ਲਈ 8393 ਅਸਾਮੀਆਂ ਨੋਟੀਫਾਈ ਕਰਨ ਉਪਰੰਤ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਅਧੀਨ ਜਨਤਕ ਨਿਯੁਕਤੀਆਂ ਤਹਿਤ 1 ਦਸੰਬਰ ਤੋਂ 20 ਦਸੰਬਰ ਤੱਕ ਯੋਗ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਰਕਾਰੀ ਸਕੂਲਾਂ ‘ਚ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਬਣ ਜਾਵੇਗਾ।

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ ਦਾ ਇੱਕ ਹੋਰ ਵੱਡਾ ਪੱਖ ਇਹ ਹੈ ਕਿ ਸਿੱਖਿਆ ਵਿਭਾਗ ‘ਚ ਲੰਬੇ ਅਰਸੇ ਤੋਂ ਕਾਰਜਸ਼ੀਲ ਸਿੱਖਿਆ ਪ੍ਰੋਵਾਈਡਰਾਂ, ਐਜੂਕੇਸ਼ਨ ਪ੍ਰੋਵਾਈਡਰਾਂ, ਅੇੈਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ ਤੇ ਐੱਸ.ਟੀ.ਆਰ. ਵਲੰਟੀਅਰਾਂ ਨੂੰ ਰੈਗੂਲਰ ਅਧਿਆਪਕ ਬਣਨ ਦਾ ਵੀ ਸੁਨਹਿਰਾ ਮੌਕਾ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੰਟੀਅਰਾਂ ਨੂੰ ਇਸ ਭਰਤੀ ਵਿੱਚ ਉਮਰ ਹੱਦ ਦੀ ਵਿਸ਼ੇਸ਼ ਛੋਟ ਦਿੱਤੀ ਗਈ ਹੈ।

Share This Article
Leave a Comment