ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਨਾਲ ਸਬੰਧਤ ਆ ਰਹੀ ਹੈ।  ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਇਕ ਅਹਿਮ ਫੈਸਲਾ ਲਿਆ ਗਿਆ ਹੈ । ਸੂਬੇ ਅੰਦਰ ਇੱਕ ਵਾਰ ਫੇਰ ਤੋਂ ਸਕੂਲਾਂ ਨੂੰ ਬੰਦ ਕਰ ਦਿੱਤੇ ਗਿਆ ਹੈ। ਇਹ ਫ਼ੈਸਲਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਸਿੰਗਲਾ ਵੱਲੋਂ ਲਿਆ ਗਿਆ ਹੈ  । ਦੱਸ ਦੇਈਏ ਕਿ ਅੱਜ ਪੰਜ ਵਿਦਿਆਰਥੀਆਂ ਅਤੇ ਇਕ ਅਧਿਆਪਕ ਸਮੇਤ 163 ਨਵੇਂ ਮਾਮਲੇ ਸਾਹਮਣੇ ਆਏ ਹਨ । ਸੂਬੇ ਅੰਦਰ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਜਲੰਧਰ ਪਟਿਆਲਾ ਤੋਂ ਬਾਅਦ ਹੁਣ ਫਤਹਿਗਡ਼੍ਹ ਸਾਹਿਬ ਅਤੇ ਮੁਹਾਲੀ ਦੇ ਵਿਚ ਵੀ ਨਾਈਟ ਕਰਫਿਊ ਲਗਾ ਦਿੱਤਾ ਗਿਆ

Share This Article
Leave a Comment