ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵੀ 3 ਸਾਲ ਦੇ ਬੱਚੇ ਲੈ ਸਕਣਗੇ ਦਾਖਲਾ

Prabhjot Kaur
1 Min Read

ਚੰਡੀਗੜ੍ਹ: ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 3 ਸਾਲ ਦਾ ਬੱਚਾ ਵੀ ਨਵੇਂ ਵਿੱਦਿਅਕ ਸੈਸ਼ਨ ਤੋਂ ਦਾਖਲਾ ਲੈ ਸਕੇਗਾ। ਅਜਿਹਾਂ ਪਹਿਲੀ ਵਾਰ ਹੈ ਜਦੋਂ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਵੀ 2024 ਦੇ ਨਵੇਂ ਸੈਸ਼ਨ ਤੋਂ ਨਰਸਰੀ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਸਿਰਫ਼ ਪ੍ਰੀ-ਪ੍ਰਾਇਮਰੀ 1 ਅਤੇ ਪ੍ਰੀ-ਪ੍ਰਾਇਮਰੀ 2 ਜਮਾਤਾਂ ਹੀ ਚੱਲਦੀਆਂ ਸਨ।

ਹੁਣ ਸਰਕਾਰੀ ਸਕੂਲਾਂ ‘ਚ ਵੀ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ. ਦੀਆਂ ਕਲਾਸਾਂ ਵੀ ਹੋਣਗੀਆਂ। ਦਾਖਲੇ ਅਤੇ ਰਜਿਸਟ੍ਰੇਸ਼ਨ ਲਈ, ਤੁਸੀਂ ਘਰ ਬੈਠੇ ਈ-ਪੰਜਾਬ ਪੋਰਟਲ ‘ਤੇ ਅਪਲਾਈ ਕਰ ਸਕਦੇ ਹੋ।

ਪੰਜਾਬ ‘ਚ ਸਿੱਖਿਆ ਵਿਭਾਗ ਵਲੋਂ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਦਾਖਲਿਆਂ ਲਈ 9 ਫਰਵਰੀ ਤੋਂ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਸ੍ਰੀ ਅਨੰਦਪੁਰ ਸਾਹਿਬ ਤੋਂ ਅਰਦਾਸ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਵਾਰ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਵਿੱਚ 10 ਫ਼ੀਸਦੀ, ਪ੍ਰਾਇਮਰੀ ਤੋਂ ਪੰਜਵੀਂ ਤੱਕ 5 ਫ਼ੀਸਦੀ ਅਤੇ ਸੈਕੰਡਰੀ ਵਿੱਚ ਛੇਵੀਂ ਤੋਂ 12ਵੀਂ ਤੱਕ 5 ਫ਼ੀਸਦੀ ਦਾਖ਼ਲੇ ਵਧਾਉਣ ਦਾ ਟੀਚਾ ਰੱਖਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment