ਪੰਜਾਬ ਦੇ ਸਰਕਾਰੀ ਸਕੂਲਾਂ ‘ਚ 2020-21 ਦੇ ਅਕਾਦਮਿਕ ਸੈਸ਼ਨ ਲਈ ਬੱਚਿਆ ਤੋਂ ਨਹੀਂ ਜਾਵੇਗੀ ‘ਫੀਸ’ : ਕੈਪਟਨ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸਰਕਾਰੀ ਸਕੂਲਾਂ ‘ਚ ਸਾਲ 2020-21 ਦੇ ਅਕਾਦਮਿਕ ਸੈਸ਼ਨ ਲਈ ਬੱਚਿਆਂ ਤੋਂ ਦਾਖਲਾ ਫ਼ੀਸ, ਮੁੜ ਦਾਖਲਾ ਫ਼ੀਸ ਤੇ ਟਿਊਸ਼ਨ ਫ਼ੀਸ ਨਹੀਂ ਲੈਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਪ੍ਰਾਈਵੇਟ ਸਕੂਲਾਂ ਦੀ ਫੀਸ ਦਾ ਮਾਮਲਾ ਹੈ ਉਸ ਮਾਮਲੇ ‘ਚ ਸੂਬਾ ਸਰਕਾਰ ਪਹਿਲਾਂ ਹੀ ਹਾਈਕੋਰਟ ਜਾ ਚੁੱਕੀ ਹੈ ਅਤੇ ਇਹ ਮਾਮਲਾ ਅਜੇ ਅਦਾਲਤ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਆਫਤ ਦੇ ਸਮੇਂ ‘ਚ ਸਰਕਾਰੀ ਸਕੂਲਾਂ ਵੱਲੋ ਵਿਦਿਆਰਥੀਆਂ ਤੋਂ ਪੂਰੇ ਸਾਲ ਲਈ ਕੋਈ ਫੀਸ ਨਹੀਂ ਲਈ ਜਾਵੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31,000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ‘ਚ ਆਰਜ਼ੀ ਦਾਖਲੇ ਦਾ ਵੀ ਐਲਾਨ ਕੀਤਾ। ਇਹ ਵਿਦਿਆਰਥੀ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰਕੇ ਕੋਰੋਨਾਂ ਦਰਮਿਆਨ ਪਰਮੋਰਟ ਨਹੀਂ ਹੋ ਸਕੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਦਾਖਲਿਆਂ ‘ਚ ਇਸ ਸਾਲ 13 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਉੱਚਾ ਚੁੱਕਣ ਨਾਲ ਇਹ ਸੰਭਵ ਹੋਇਆ ਹੈ।

Share this Article
Leave a comment