ਚੰਡੀਗੜ੍ਹ: ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਹੈ ਤੇ ਖੇਤੀਬਾੜੀ ਵਿਭਾਗ ਵਲੋਂ ਇਸ ਖਰੜੇ ਨੂੰ ਕਿਸਾਨ ਜਥੇਬੰਦੀਆਂ ਨੂੰ ਭੇਜ ਕੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਹਨ। ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਹੀ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਖਰੜੇ ‘ਚ ਸੂਬੇ ਵਿੱਚ ਉਗਾਈਆਂ ਜਾਣ ਵਾਲੀਆਂ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਪੈਨਸ਼ਨ ਦੀ ਸਿਫ਼ਾਰਸ਼ ਕਰਦੀ ਹੈ।
ਇਸ ਤੋਂ ਇਲਾਵਾ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਲਈ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕਹੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਵਿੱਚ ਹੋਰ ਸੁਧਾਰ ਕਰਨ ਦੀ ਗੱਲ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ।
ਇਸੇ ਤਰ੍ਹਾਂ ਜੈਵਿਕ ਖੇਤੀ ਅਤੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂਆਤ ਵਿੱਚ ਕਿਸਾਨਾਂ ਨੇ ਖੇਤੀ ਨੀਤੀ ਲਾਗੂ ਕਰਨ ਸਣੇ ਕਈ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ 30 ਸਤੰਬਰ ਤੱਕ ਖੇਤੀ ਨੀਤੀ ਦਾ ਖਰੜਾ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਵਲੋਂ ਮੋਰਚਾ ਹਟਾ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।