ਚੰਡੀਗੜ੍ਹ: ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ।
ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।

