ਚੰਡੀਗੜ੍ਹ: ਪੰਜਾਬ ‘ਚ ਈ ਰਿਕਸ਼ਾ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਜਿਸ ਨਾਲ ਟ੍ਰੈਫਿਕ ਵੀ ਪ੍ਰਭਾਵਿਤ ਹੋ ਰਹੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਅਜਿਹੇ ਸ਼ਹਿਰ ਹਨ ਜਿੱਥੇ ਸਭ ਤੋਂ ਈ-ਰਿਕਸ਼ਿਆਂ ਦੀ ਵਰਤੋਂ ਹੋ ਰਹੀ ਹੈ ਅਤੇ ਇਸ ਵਧਦੀ ਗਿਣਤੀ ਕਾਰਨ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਜਾਮ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।
ਅਜਿਹੇ ‘ਚ ਹੁਣ ਪੰਜਾਬ ਸਰਕਾਰ ਈ-ਰਿਕਸ਼ਾ ਦੇ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਜਾ ਰਹੀ ਹੈ। ਜਿਸ ਤੋਂ ਬਾਅਦ ਹੁਣ ਬਿਨਾਂ ਰਜਿਸਟ੍ਰੇਸ਼ਨ ਤੋਂ ਈ-ਰਿਕਸ਼ਾ ਨਹੀਂ ਚੱਲੇਗਾ। ਹਰ ਈ-ਰਿਕਸ਼ਾ ‘ਤੇ ਨੰਬਰ ਪਲੇਟ ਹੋਵੇਗੀ। ਇਸ ਤੋਂ ਇਲਾਵਾ ਡਰਾਈਵਰਾਂ ਲਈ ਡਰੈੱਸ ਕੋਡ ਵੀ ਲਾਗੂ ਕੀਤਾ ਜਾਵੇਗਾ। ਡਰਾਈਵਰਾਂ ਨੂੰ ਗ੍ਰੇਅ ਰੰਗ ਦੀ ਡਰੈੱਸ ਪਹਿਨਣਾ ਜ਼ਰੂਰੀ ਹੋਵੇਗਾ। ਈ-ਰਿਕਸ਼ਾ ਵੇਚਣ ਵਾਲੇ ਡੀਲਰਾਂ ਨੂੰ ਵੀ ਟਰੇਡ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ। ਜੇਕਰ ਲੀਡਰ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਨਵੇਂ ਨਿਯਮ ਮਾਰਚ ਤੋਂ ਬਾਅਦ ਲਾਗੂ ਹੋ ਸਕਦੇ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਮੁਨੀਸ਼ ਕੁਮਾਰ ਦਾ ਕਹਿਣਾ ਹੈ ਕਿ ਹਰ ਈ-ਰਿਕਸ਼ਾ ਦਾ ਰਜਿਸਟਰਡ ਹੋਣਾ ਜ਼ਰੂਰੀ ਹੈ। ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 2019 ਵਿੱਚ ਜ਼ਿਆਦਾਤਰ ਈ-ਰਿਕਸ਼ਾ ਬਿਨਾਂ ਰਜਿਸਟ੍ਰੇਸ਼ਨ ਦੇ ਆਏ ਸਨ। ਪਤਾ ਲੱਗਣ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।