ਚੰਡੀਗੜ੍ਹ: ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਕੇਂਦਰੀ ਜੇਲ੍ਹਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਇੱਕ ਪਾਇਲਟ ਪ੍ਰੋਜੈਕਟ ਦੀ ਯੋਜਨਾ ਉਲੀਕੀ ਜਾ ਰਹੀ ਹੈ ਤਾਂ ਜੋ ਕੈਦੀਆਂ ਨੂੰ ਮਾਨਸਿਕ ਸਿਹਤ ਸੰਭਾਲ ਸਮੇਤ ਵਿਆਪਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਨਵੀਂ ਪਹਿਲਕਦਮੀ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰੀਰਕ ਬਿਮਾਰੀਆਂ ਦੇ ਇਲਾਜ ਤੋਂ ਇਲਾਵਾ ਕੈਦੀਆਂ ਦੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਮਹੱਤਵਪੂਰਨ ਹੈ।

