ਪਟਿਆਲਾ: ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ ਨੌਕਰੀਆਂ ਦੇਣ ਦਾ ਵੱਡਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਲੱਖ ਸਰਕਾਰੀ ਨੌਕਰੀਆਂ ਦੇਵੇਗੀ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੇਵੇਂ ਰੁਜ਼ਗਾਰ ਮੇਲੇ ਦੌਰਾਨ ਕੀਤਾ।
ਰੁਜ਼ਗਾਰ ਮੇਲੇ ਦੀ ਸਮਾਪਤੀ ਦਾ ਸਮਾਗਮ ਪਟਿਆਲਾ ਵਿੱਚ ਰੱਖਿਆ ਗਿਆ ਸੀ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕੈਬਨਿਟ ਮੰਤਰੀ ਮੌਜੂਦ ਸਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਕਰੀ ਦੇਣ ਦੇ ਐਲਾਨ ਦੇ ਨਾਲ ਇੱਕ ਹੋਰ ਵੱਡਾ ਫ਼ੈਸਲਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਲਿਤ ਨੌਜਵਾਨਾਂ ਦੀ ਪੜ੍ਹਾਈ ਦਾ ਖਰਚਾ ਪੰਜਾਬ ਸਰਕਾਰ ਚੁੱਕੇਗੀ ਅਤੇ ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੀ ਦਿੱਤੇ ਜਾਣਗੇ।