ਚੰਡੀਗੜ੍ਹ: ਪੰਜਾਬ ਸਰਕਾਰ ਨੇ 6 IAS ਅਧਿਕਾਰੀਆਂ ਦੇ ਤਬਾਦਲੇ ਕਰਕੇ ਪ੍ਰਸ਼ਾਸਨਿਕ ਅਹੁਦਿਆਂ ਵਿੱਚ ਵੱਡੀ ਤਬਦੀਲੀ ਕੀਤੀ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਸਾਕਸ਼ੀ ਸਾਹਨੀ ਨੂੰ ਹੁਣ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੀ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਵਿਸ਼ੇਸ਼ ਸਾਰੰਗਲ ਨੂੰ ਵਿਸ਼ੇਸ਼ ਸਕੱਤਰ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ, ਵਧੀਕ ਨਿਰਦੇਸ਼ਕ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਅਤੇ ਵਧੀਕ ਪ੍ਰਭਾਰ ਮੁੱਖ ਕਾਰਜਕਾਰੀ ਅਧਿਕਾਰੀ, ਪੰਜਾਬ ਈ-ਗਵਰਨੈਂਸ ਸੋਸਾਇਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਕ ਸਨ।
ਦਲਵਿੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ। ਆਦਿੱਤਿਆ ਉੱਪਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ, ਜੋ ਪਹਿਲਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸਨ। ਪਲਵੀ ਨੂੰ ਪਠਾਨਕੋਟ ਦੀ ਡਿਪਟੀ ਕਮਿਸ਼ਨਰ ਅਤੇ ਵਧੀਕ ਪ੍ਰਭਾਰ ਨਗਰ ਨਿਗਮ ਪਠਾਨਕੋਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਪ੍ਰੀਤ ਸਿੰਘ ਨੂੰ ਵਧੀਕ ਸਕੱਤਰ, ਜਲ ਸਪਲਾਈ ਅਤੇ ਸਵੱਛਤਾ ਵਿਭਾਗ ਦਾ ਅਹੁਦਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

