ਪੰਜਾਬ ਸਰਕਾਰ ਸੌਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਹੱਲ੍ਹ ਕਰਨਾ ਚਾਹੁੰਦੀ ਹੈ – ਬੀਬੀ ਜਗੀਰ ਕੌਰ

TeamGlobalPunjab
1 Min Read

ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਦਰਜ 128 ਨੰਬਰ ਐਫ ਆਈ ਆਰ ਦੇ ਪੇਸ਼ ਕੀਤੇ ਚਲਾਨ ‘ਚੋਂ ਅਖੌਤੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੌਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਸਿੱਧ ਕਰਨਾ ਕਰਨਾ ਚਾਹੁੰਦੀ ਹੈ ਅਤੇ 2022 ਦੀਆਂ ਚੋਣਾ ਵਿਚ ਉਸ ਦੀ ਹਮਦਰਦੀ ਲੈਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਕੇਸ ਵਿਚ ਨਾਮਜਦ ਡੇਰਾ ਪ੍ਰੇਮੀ ਇਹ ਗਲ ਆਖ ਰਹੇ ਹਨ ਕਿ ਉਨ੍ਹਾਂ ਨੇ ਪਿਤਾ ਜੀ (ਭਾਵ ਰਾਮ ਰਹੀਮ) ਦੇ ਕਹਿਣ ਤੇ ਅਜਿਹਾ ਕੀਤਾ ਸੀ, ਪਰ ਦੁੱਖ ਦੀ ਗਲ ਹੈ ਕਿ ਅੱਜ ਸੌਦਾ ਸਾਧ ਨੂੰ ਬਚਾਉਣ ਦੀ ਕੋਸ਼ਿਸ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੌਦਾ ਸਾਧ ਦਾ ਨਾਮ ਮੁੜ ਕੇਸ ‘ਚ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਥ ਨੂੰ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ।

Share this Article
Leave a comment