ਪੰਜਾਬ ਸਰਕਾਰ ਖਰੀਦੇਗੀ ਪ੍ਰਾਈਵੇਟ ਥਰਮਲ ਪਲਾਂਟ, ਸੂਬਾ ਸਰਕਾਰ ਨੇ ਲਗਾਈ ਬੋਲੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿਚ ਇਕ ਪ੍ਰਾਈੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ।  ਪੈਸੇ ਹਾਸਿਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।

CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦੋਂਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ।

CM ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ।

Share This Article
Leave a Comment