ਚੰਡੀਗੜ੍ਹ: ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਮੀਟਿੰਗ ਵਿੱਚ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਨਾਲ ਹੋਇਆ ਤਾਂ ਫਿਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਵੀ ਜਾਵੇਗੀ।