ਪੰਜਾਬ ਸਰਕਾਰ ਨਹੀਂ ਲਾਵੇਗੀ ਪਟਾਕਿਆਂ ‘ਤੇ ਰੋਕ..!

TeamGlobalPunjab
1 Min Read

ਚੰਡੀਗੜ੍ਹ :  ਪੰਜਾਬ ਸਰਕਾਰ ਦੀਵਾਲੀ ਮੌਕੇ ਪਟਾਕਿਆਂ ‘ਤੇ ਪਾਬੰਦੀ ਨਹੀਂ ਲਾਵੇਗੀ। ਇਸ ਦਾਅਵਾ ਕੈਪਟਨ ਸਰਕਾਰ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ‘ਚ ਕੀਤਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਸੂਬੇ ‘ਚ ਪਟਾਕਿਆਂ ‘ਤੇ ਪਾਬੰਦੀ ਲਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਾਡੇ ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਦੇ ਖੇਤਰ ‘ਚ ਨਹੀਂ ਆਉਂਦਾ ਹੈ। ਸਰਕਾਰ ਨੇ ਕਿਹਾ ਕਿ ਅੰਮ੍ਰਿਤਸਰ, ਲੁਧਿਆਣਾ, ਮੰਡੀ ਗੋਬਿੰਦਗੜ੍ਹ, ਪਟਿਆਲਾ, ਜਲੰਧਰ ਤੇ ਖੰਨਾ ‘ਚ ਹਵਾ ਗੁਣਵੱਤਾ ਨਿਗਰਾਨੀ ਸਟੇਸ਼ਨ ਸਥਾਪਤ ਕੀਤੇ ਗਏ ਹਨ।

 

ਦੱਸ ਦਈਏ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਚੰਡੀਗੜ੍ਹ, ਦਿੱਲੀ, ਰਾਜਸਥਾਨ, ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਸਰਕਾਰਾਂ ਨੇ ਪਟਾਕੇ ਚਲਾਉਣ ਅਤੇ ਵੇਚਣ ‘ਤੇ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਦਿੱਲੀ ਸਰਕਾਰ ਨੇ ਗਰੀਨ ਪਟਾਕੇ ਚਲਾਉਣ ‘ਤੇ ਵੀ ਪਾਬੰਦੀ ਲਾਈ ਹੈ। ਦਿੱਲੀ ਵਿੱਚ ਇਹ ਰੋਕ 7 ਨਵੰਬਰ ਤੋਂ 30 ਨਵੰਬਰ ਤਕ ਰਹੇਗੀ। ਹਾਲਾਂਕਿ 30 ਨਵੰਬਰ ਤੋਂ ਬਾਅਦ ਦਿੱਲੀ ਵਿੱਚ ਗਰੀਨ ਪਟਾਕੇ ਚਲਾਏ ਜਾ ਸਕਦੇ ਹਨ।

Share this Article
Leave a comment