ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਜਾਰੀ, ਹੁਣ ਦੋ ਮਹਿਲਾ ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਚੱਲਿਆ ਬੁਲਡੋਜ਼ਰ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹਨ। ਇਸ ਦੌਰਾਨ ਪੁਲਿਸ ਨੇ ਵੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਅੱਜ ਪੁਲਿਸ ਨੇ ਬਰਨਾਲਾ ਵਿਖੇ ਇੱਕ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾ ਕੇ ਉਸ ਦੇ ਘਰ ਨੂੰ ਤਬਾਹ ਕਰ ਦਿੱਤਾ ਹੈ।

ਇਹ ਇਮਾਰਤ ਲਗਭਗ ਦੋ ਮੰਜ਼ਿਲਾਂ ਵਿੱਚ ਬਣੀ ਸੀ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ ਬੁਲਡੋਜ਼ਰ ਚਲਾ ਕੇ ਪੂਰੇ ਘਰ ਨੂੰ ਢਾਹ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਾਇਦਾਦ ਦੋ ਮਹਿਲਾ ਸਮੱਗਲਰਾਂ ਦੀ ਸੀ, ਜਿਸ ਨੂੰ ਉਨ੍ਹਾਂ ਨੇ ਨਸ਼ੀਲੇ ਪਦਾਰਥਾਂ ਨਾਲ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਸੀ। ਇਨ੍ਹਾਂ ਦੋਹਾਂ ਤਸਕਰਾਂ ਦੇ ਖ਼ਿਲਾਫ਼ NDPS ਐਕਟ ਤਹਿਤ 16 FIR ਦਰਜ ਹਨ।

ਸਿਹਤ ਮੰਤਰੀ ਬਲਬੀਰ ਸਿੰਘ ਅੱਜ ਰੂਪਨਗਰ (ਰੋਪੜ) ਦਾ ਦੌਰਾ ਕਰਨਗੇ। ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ ‘ਤੇ ਨਿਗਰਾਨੀ ਰੱਖਣ ਲਈ ਬਣਾਈ ਗਈ ਉੱਚ ਤਾਕਤੀ ਕਮੇਟੀ ਦੇ ਮੈਂਬਰ ਵਜੋਂ ਉਹ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਨਗੇ ਅਤੇ ਜ਼ਿਲ੍ਹੇ ‘ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣਗੇ। ਉਧਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ’ਤੇ ਉਠਾਏ ਜਾ ਰਹੇ ਸਵਾਲਾਂ ਲਈ ਵਿਰੋਧੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment