ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਫੈਕਲਟੀਆਂ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ 456 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਹੈ। ਸਮਾਰੋਹ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਦੀਕਸ਼ਾਂਤ ਸਮਾਰੋਹ ਕਿਸੇ ਵੀ ਵਿਦਿਆਰਥੀ ਦੇ ਜੀਵਨ ਦਾ ਬਹੁਤ ਹੀ ਮਹੱਤਵਪੂਰਨ ਪੜਾਅ ਹੁੰਦਾ ਹੈ। ਇਹ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਮੌਕਾ ਨਹੀਂ, ਸਗੋਂ ਜੀਵਨ ਵਿੱਚ ਨਵੀਆਂ ਜ਼ਿੰਮੇਵਾਰੀਆਂ ਅਤੇ ਨਵੇਂ ਟੀਚਿਆਂ ਵੱਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀ ਹਾਸਿਲ ਕਰਨਾ ਨਹੀਂ, ਬਲਕਿ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਹੈ।
ਵਧਾਈ ਦੇ ਹੱਕਦਾਰ ਵਿਦਿਆਰਥੀ”
ਇਸ ਤੋਂ ਅੱਗੇ ਰਾਜਪਾਲ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਆਪਣੀ ਪੜ੍ਹਾਈ ਪੂਰੀ ਕੀਤੀ ਹੈ, ਉਹ ਵਧਾਈ ਦੇ ਹੱਕਦਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਯੂਨੀਵਰਸਿਟੀ ਦੇ ਕੁਲਪਤੀ ਅਤੇ ਸਮੁੱਚੇ ਸਟਾਫ਼ ਨੂੰ ਸਫ਼ਲ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਹੀ ਨਤੀਜਾ ਹੈ ਕਿ ਅੱਜ ਵਿਦਿਆਰਥੀ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

