ਪੰਜਾਬ ਦੇ ਗਵਰਨਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਪੰਗਤ ‘ਚ ਬੈਠ ਕੇ ਛਕਿਆ ਲੰਗਰ

TeamGlobalPunjab
1 Min Read

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਨਵ-ਨਿਯੁਕਤ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਉਸ ਤੋਂ ਬਾਅਦ ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਇਤਿਹਾਸ ਦੀ ਜਾਣਕਾਰੀ ਮੈਨੇਜਰ ਭਗਵੰਤ ਸਿੰਘ ਅਤੇ ਹਰਦੇਵ ਸਿੰਘ ਹੈਪੀ ਵੱਲੋਂ ਦਿੱਤੀ ਗਈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਦੇ ਮੈਂਬਰ ਦਿਲਜੀਤ ਸਿੰਘ ਭਿੰਡਰ ਵੀ ਮੌਜੂਦ ਸਨ। ਗਵਰਨਰ ਪ੍ਰੋਹਿਤ ਨੇ ਗੁਰੂਘਰ ਵਿਖੇ ਪੰਗਤ ਦੇ ਵਿਚ ਬੈਠ ਕੇ ਲੰਗਰ ਛਕਿਆ। ਜਿਸ ਤੋਂ ਬਾਅਦ ਉਹ ਵਿਰਾਸਤ-ਏ-ਖਾਲਸਾ ਵਿਖੇ ਵੀ ਗਏ ਅਤੇ ਮਿਊਜ਼ੀਅਮ ਦੀ ਜਾਣਕਾਰੀ ਪ੍ਰਾਪਤ ਕੀਤੀ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ ਹਾਲ ਵਿੱਚ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜਪਾਲ ਪ੍ਰੋਹਿਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਦੀ ਜਾਣਕਾਰੀ ਵਿੱਚ ਵਾਧਾ ਹੋਇਆ ਹੈ ਅਤੇ ਦਰਸ਼ਨ ਦੀਦਾਰ ਕਰ ਕੇ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਗੁਰਦੁਆਰਾ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨ ਕਰਨ ਲਈ  ਧੰਨਵਾਦ ਕੀਤਾ।

- Advertisement -

Share this Article
Leave a comment