ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇੱਕ ਵਾਰ ਫਿਰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਪੰਜਾਬ ਵਿੱਚ ਯਾਤਰਾ ਕਰਨ ਜਾ ਰਹੇ ਹਨ। ਇਹ ਯਾਤਰਾ 9 ਫਰਵਰੀ ਤੋਂ 12 ਫਰਵਰੀ ਤੱਕ ਚਲਾਈ ਜਾਵੇਗੀ, ਜਿਸ ਦੌਰਾਨ ਉਹ ਵੱਖ-ਵੱਖ ਸਰਹੱਦੀ ਅਤੇ ਮਾਲਵਾ ਖੇਤਰਾਂ ਦੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਯਾਤਰਾ ਦੇ ਸ਼ਡਿਊਲ ਮੁਤਾਬਕ 9 ਫਰਵਰੀ ਨੂੰ ਤਰਨ ਤਾਰਨ, 10 ਫਰਵਰੀ ਨੂੰ ਫ਼ਿਰੋਜ਼ਪੁਰ, 11 ਫਰਵਰੀ ਨੂੰ ਫ਼ਾਜ਼ਿਲਕਾ ਅਤੇ 12 ਫਰਵਰੀ ਨੂੰ ਅਬੋਹਰ ਵਿੱਚ ਰਾਜਪਾਲ ਵੱਲੋਂ ਨਸ਼ਿਆਂ ਖ਼ਿਲਾਫ਼ ਜਨ ਸੰਪਰਕ ਯਾਤਰਾ ਕੀਤੀ ਜਾਵੇਗੀ।

