ਪੰਜਾਬ ਦੇ ਰਾਜਪਾਲ ਵੱਲੋਂ ਵੀਡੀਸੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਇੱਥੋਂ ਸ਼ੁਰੂਆਤ ਕਰਦਿਆਂ ਅੱਜ ਆਖਿਆ ਹੈ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ ਕਰਦਿਆਂ ਆਖਿਆ ਹੈ ਕਿ ਹਰੇਕ ਕਮੇਟੀ ਤੋਂ ਮੈਂਬਰਾਂ ਦਾ ਰਾਜਭਵਨ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਉਹ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਸਮਰੱਥਾਵਾਂ ਨੂੰ ਉਹ ਹੋਰ ਬਿਹਤਰ ਤਰੀਕੇ ਨਾਲ ਜਾਣ ਸਕਣ।

ਭਾਰਤ ਪਾਕਿ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਜੋਧਾ ਭੈਣੀ ਵਿਚ ਜ਼ਿਲ੍ਹੇ ਦੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੀਨੇ ਵਿਚ ਘੱਟੋ ਘੱਟ ਇਕ ਵਾਰ ਬੈਠਕ ਜਰੂਰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਦੀ ਸੁਰੱਖਿਆ ਕਮੇਟੀ ਲਈ ਇਕ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ।

Share This Article
Leave a Comment