ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੀਆਂ ਕਲਾਸਾਂ ਲਈ ਸਕੂਲ 2 ਅਗਸਤ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ MHA ਵਲੋਂ ਜਾਰੀ ਕੀਤੇ ਗਏ ਕੋਵਿਡ ਨਾਲ ਸਬੰਧਿਤ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 26 ਜੁਲਾਈ ਤੋਂ 10ਵੀਂ, 11ਵੀਂ ਅਤੇ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਹਾਜ਼ਰ ਹੋਣ ਦੀ ਆਗਿਆ ਹੋਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇਗਾ।