ਪੰਜਾਬ ਸਰਕਾਰ ਦਾ ਨਵੇਂ ਸਾਲ ‘ਤੇ ਪੰਜਾਬੀਆਂ ਨੂੰ ਤੋਹਫਾ, ਖਰੀਦਿਆ ਗੋਇੰਦਵਾਲ ਥਰਮਲ ਪਲਾਂਟ

Global Team
3 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵੇਂ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਾਈਵੇਟ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਾਲਾ ਪੰਜਾਬ ਸਰਕਾਰ ਨੇ ਖਰੀਦ ਲਿਆ ਹੈ, ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਅਤੇ ਬਿਜਲੀ ਵੀ ਸਸਤੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ, ਇਸ ਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ।

ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਗੋਇੰਦਵਾਲ ਸਾਹਿਬ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। ਦਰਅਸਲ, ਇਸ ਥਰਮਲ ਪਲਾਂਟ ਨੂੰ ਚਲਾਉਣ ਵਾਲੀ ਕੰਪਨੀ ਜੀ.ਵੀ. ਦੇ. ਥਰਮਲ ‘ਤੇ ਵੱਖ-ਵੱਖ ਬੈਂਕਾਂ ਤੋਂ 6500 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ ਅਤੇ ਕੰਪਨੀ ਦੀਵਾਲੀਆ ਹੋ ਗਈ ਸੀ। ਕੰਪਨੀ ਨੂੰ ਐਨ.ਪੀ.ਏ ਸਮਝੌਤੇ ਕਾਰਨ ਇਹ ਸਾਰਾ ਕਰਜ਼ਾ ਖ਼ਤਮ ਹੋ ਗਿਆ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਹ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਜੂਨ 2022 ਵਿੱਚ ਪਲਾਂਟ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਹੁਣ ਪ੍ਰਾਈਵੇਟ ਸੈਕਟਰ ਦਾ ਇਹ ਪਲਾਂਟ ਸਰਕਾਰੀ ਕੰਪਨੀ ਬਣਨ ਤੋਂ ਬਾਅਦ ਇਸ ਨੂੰ ਚਲਾਉਣਾ ਆਸਾਨ ਹੋ ਜਾਵੇਗਾ ਅਤੇ ਇਹ ਸਸਤੀ ਬਿਜਲੀ ਮੁਹੱਈਆ ਕਰਵਾਏਗਾ। ਇਸ ਪਲਾਂਟ ਵਿੱਚ 270-270 ਮੈਗਾਵਾਟ ਦੇ 2 ਯੂਨਿਟ ਹਨ। ਅਤੇ ਸਰਕਾਰ ਨੇ ਪ੍ਰਤੀ ਮੈਗਾਵਾਟ 2 ਕਰੋੜ ਰੁਪਏ ਨਾਲ ਇਹ ਖਰੀਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਐਮ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਰਕਾਰ ਪ੍ਰਾਈਵੇਟ ਪ੍ਰੋਪਰਟੀ ਖਰੀਦ ਕਰ ਰਹੀ ਹੀੈ ਨਹੀਂ ਤਾਂ ਹੁਣ ਤੱਕ ਦੀਆਂ ਸਰਕਾਰਾਂ ਨੇ ਸਰਕਾਰੀ ਪ੍ਰੋਪਰਟੀ ਹੀ ਵੇਚੀਆਂ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment