ਕੋਰੋਨਾ ਵੈਕਸੀਨ ਨਹੀਂ ਲਗਵਾਈ ਤਾਂ ਬਲਾਕ ਕਰ ਦਿੱਤਾ ਜਾਵੇਗਾ ਸਿਮ ਕਾਰਡ! ਸਰਕਾਰ ਦਾ ਵੱਡਾ ਫੈਸਲਾ

TeamGlobalPunjab
2 Min Read

ਲਾਹੌਰ: ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਪੂਰੀ ਦੁਨੀਆ ‘ਚ ਇਸ ਸਮੇਂ ਵੈਕਸੀਨੇਸ਼ਨ ਅਭਿਆਨ ਚਲਾਇਆ ਜਾ ਰਿਹਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਜੇਕਰ ਦੁਨੀਆ ਦੀ 70 ਫ਼ੀਸਦੀ ਆਬਾਦੀ ਨੂੰ ਵੈਕਸੀਨ ਲੱਗ ਜਾਂਦੀ ਹੈ ਤਾਂ ਉਹ ਇਸ ਸੰਕਰਮਣ ਤੋਂ ਬਚ ਸਕਦੇ ਹਨ। ਪਾਕਿਸਤਾਨ ਵਿੱਚ ਵੀ ਕੋਰੋਨਾ ਵੈਕਸੀਨ ਨੂੰ ਲੈ ਕੇ ਅਭਿਆਨ ਚਲਾਇਆ ਜਾ ਰਿਹਾ ਹੈ।

ਦੁਨੀਆ ਭਰ ਵਿੱਚ ਕੋਰੋਨਾ ਖ਼ਿਲਾਫ਼ ਟੀਕਾਕਰਨ ਅਭਿਆਨ ਨੂੰ ਵਧਾਵਾ ਦੇਣ ਲਈ ਕਈ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ, ਪਰ ਪਾਕਿਸਤਾਨ ਵਿੱਚ ਸਿਮ ਕਾਰਡ ਬਲਾਕ ਕਰਨ ਦੀ ਧਮਕੀ ਦਿੱਤੀ ਗਈ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਉਨ੍ਹਾਂ ਲੋਕਾਂ ਦੇ ਮੋਬਾਈਲ ਸਿਮ ਕਾਰਡ ਨੂੰ ਬਲਾਕ ਕਰਨ ਦਾ ਫ਼ੈਸਲਾ ਲਿਆ, ਜੋ ਕੋਰੋਨਾ ਵਾਇਰਸ ਦੀ ਵੈਕਸੀਨ ਨਹੀਂ ਲਗਵਾਉਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ‘ਚ ਪੰਜਾਬ ਸੂਬੇ ਦੇ ਸਿਹਤ ਮੰਤਰੀ ਡਾ.ਯਾਸਮਿਨ ਰਾਸ਼ਿਦ ਦੀ ਪ੍ਰਧਾਨਤਾ ਹੇਠ ਹੋਈ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਜਿਹੜੇ ਲੋਕ ਵੈਕਸੀਨ ਨਹੀਂ ਲਗਵਾਉਣਗੇ, ਉਨ੍ਹਾਂ ਦੇ ਸਿਮ ਕਾਰਡ ਬਲਾਕ ਕਰ ਦਿੱਤੇ ਜਾਣਗੇ। ਇਸ ਬੈਠਕ ਵਿੱਚ ਸਿਵਿਲ ਅਤੇ ਫ਼ੌਜੀ ਅਧਿਕਾਰੀ ਮੌਜੂਦ ਸਨ। ਬੈਠਕ ਦੌਰਾਨ ਅਧਿਕਾਰੀਆਂ ਨੇ ਫੈਸਲਾ ਲਿਆ ਕਿ 12 ਜੂਨ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਵਾਕ-ਇਨ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਇਸ ਸਾਲ ਦਸੰਬਰ ਦੇ ਅੰਤ ਤੱਕ ਪਾਕਿਸਤਾਨ ਨੇ 70 ਮਿਲੀਅਨ ਲੋਕਾਂ ਨੂੰ ਟੀਕਾ ਲਗਾਉਣ ਦਾ ਟੀਚਾ ਮਿੱਥਿਆ ਹੈ।

Share this Article
Leave a comment