ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ ਬੁੱਧਵਾਰ ਨੂੰ ਰਾਮ ਨੌਮੀ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ 21 ਅਪ੍ਰੈਲ ਨੂੰ ਮਹਾਵੀਰ ਜਯੰਤੀ ਦੀ ਛੁੱਟੀ ਹੋਵੇਗੀ ਪਰ ਉਸ ਦਿਨ ਐਤਵਾਰ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਛੁੱਟੀਆਂ ਦਾ ਕੈਲੰਡਰ ਐਲਾਨਿਆ ਜਾਂਦਾ ਹੈ। ਹਾਲਾਂਕਿ, ਕੁਝ ਛੁੱਟੀਆਂ ਦਾ ਐਲਾਨ ਆਖਰੀ ਸਮੇਂ ‘ਤੇ ਕੀਤਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।