ਪੰਜਾਬ ਸਰਕਾਰ ਵੱਲੋਂ ਦੁੱਗਣੀ ਕੀਤੀ ਪੈਨਸ਼ਨ ਵੰਡਣ ਦੀ ਹੋਈ ਸ਼ੁਰੂਆਤ

TeamGlobalPunjab
1 Min Read

ਬਟਾਲਾ : ਪੰਜਾਬ ਸਰਕਾਰ ਵੱਲੋਂ 1 ਜੁਲਾਈ 2021 ਤੋਂ ਲਾਗੂ ਕੀਤੀ ਦੁੱਗਣੀ ਪੈਨਸ਼ਨ ਵੰਡਣ ਦੀ ਪ੍ਰਕਿਰਿਆ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਰਚੂਅਲ ਸਮਾਗਮ ਦੌਰਾਨ ਸ਼ੁਰੂ ਕਰਵਾਈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਜੁਲਾਈ ਤੋਂ ਬਾਅਦ ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅਪੰਗਤਾ ਪੈਨਸ਼ਨ ਅਤੇ ਆਸ਼ਰਿਤ ਪੈਨਸ਼ਨ 750 ਰੁਪਏ ਦੀ ਥਾਂ ਤੇ 1500 ਰੁਪਏ ਪ੍ਰਤੀ ਮਹੀਨਾ ਮਿਲੇਗੀ। ਉਨਾਂ ਨੇ ਦੱਸਿਆ ਕਿ ਇਸ ਤਰਾਂ ਹਰ ਮਹੀਨੇ 400 ਕਰੋੜ ਰੁਪਏ ਅਤੇ ਹਰ ਸਾਲ 4800 ਕਰੋੜ ਰੁਪਏ ਦੀ ਰਕਮ ਸਰਕਾਰ ਪੈਨਸ਼ਨਾਂ ਦੇ ਰੂਪ ਵਿਚ ਲਾਭਪਾਤਰੀਆਂ ਨੂੰ ਭੇਜਿਆ ਕਰੇਗੀ।

ਮੁੱਖ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ ਮਾਫੀ ਤੇ 4700 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦਕਿ ਔਰਤਾਂ ਨੂੰ ਬਸ ਕਿਰਾਏ ਵਿਚ ਮੁਆਫੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਸਰਕਾਰਾਂ ‘ਚ ਔਰਤਾਂ ਲਈ 50 ਫੀਸਦੀ ਅਤੇ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਦਾ ਰਾਖਵਾਂਕਰਨ ਵੀ ਸੂਬਾ ਸਰਕਾਰ ਨੇ ਦਿੱਤਾ ਹੈ। ਇਸ ਤੋਂ ਪਹਿਲਾਂ ਸਮਾਜਿਕ ਸੁੱਰਖਿਆ ਅਤੇ ਇਸਤਰੀ ਵਿਕਾਸ ਵਿਭਾਗ ਦੇ ਮੰਤਰੀ ਅਰੁਣਾ ਚੌਧਰੀ, ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।

Share This Article
Leave a Comment