ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਵਿਗੜ ਰਹੇ ਪੰਜਾਬ ਦੇ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਕੈਪਟਨ ਸਰਕਾਰ ਨੇ ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ ਰੋਕ ਲਗਾ ਦਿੱਤੀ ਹੈ। ਨਵੇਂ ਹੁਕਮਾਂ ਮੁਤਾਬਕ ਸਾਰੇ ਅਫ਼ਸਰਾਂ ਅਤੇ ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ‘ਤੇ 31 ਮਾਰਚ ਵੀ 2021 ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ।
ਪਰਸੋਨਲ ਵਿਭਾਗ ਵੱਲੋਂ ਜਾਰੀ ਲੈਟਰ ਮੁਤਾਬਕ ਕਿਸੇ ਆਪਾਤਕਾਲੀਨ ਸਥਿਤੀ ਵਿੱਚ ਜੋ ਟਾਲਣਯੋਗ ਨਾ ਹੋਵੇ ਉਸ ਨੂੰ ਬਦਲੀ ਕਰਨ ਦੀ ਲੋੜ ਪੈਂਦੀ ਹੈ ਤਾਂ ਪ੍ਰਸੋਨਲ ਵਿਭਾਗ ਰਾਹੀਂ ਉਕਤ ਮੁਲਾਜ਼ਮ ਨੂੰ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਦਲੀਆਂ ਅਤੇ ਤਾਇਨਾਤੀਆਂ ਲਈ 31 ਅਗਸਤ ਤੱਕ ਰੋਕ ਲਗਾਈ ਹੋਈ ਸੀ ਜਿਸ ਤੋਂ ਬਾਅਦ ਹੁਣ ਇਸ ਰੋਕ ਦੀ ਮਿਆਦ ਨੂੰ 31 ਮਾਰਚ 2020 ਤੱਕ ਵਧਾ ਦਿੱਤਾ ਹੈ।