ਚੰਡੀਗੜ੍ਹ: ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖਤਰੇ ਦੇ ਮੱਦੇਨਜ਼ਰ ਵੱਖ ਵੱਖ ਰਾਜਾਂ ਵਿੱਚ ਅਲਰਟ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵੀ ਹੁਣ ਸੂਬੇ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਤਹਿਤ ਅੱਜ ਰਾਤ ਤੋਂ ਇਹ ਹੁਕਮ ਲਾਗੂ ਹੋ ਜਾਣਗੇ। ਰਾਤ ਦਾ ਕਰਫਿਊ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।
ਸਰਕਾਰ ਵੱਲੋਂ ਕੋਵਿਡ ਹਦਾਇਤਾਂ ਤਹਿਤ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਂਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਨਾਲ ਹੀ ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਦੇ ਹੁਕਮ ਕੀਤੇ ਗਏ ਹਨ।