ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੂਬੇ ਵਿੱਚ ਹੁਣ ਰਾਤ ਦੇ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਕੀਤਾ ਲਿਆ ਗਿਆ ਹੈ ਕਿ ਹੁਣ ਪੰਜਾਬ ਵਿੱਚ ਰਾਤ ਦਾ ਕਰਫਿਊ ਸ਼ਾਮੀਂ 8 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਰਹੇਗਾ।
– ਐਤਵਾਰ ਨੂੰ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ, ਹਫਤਾਵਾਰੀ ਬਾਜ਼ਾਰਾਂ ਨੂੰ ਵੀ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ
-ਰੈਸਟੋਰੈਂਟ ਅਤੇ ਹੋਟਲ ਸੋਮਵਾਰ ਤੋਂ ਸ਼ਨੀਵਾਰ ਤੱਕ ਸਿਰਫ ਟੇਕਵੇਅ ਅਤੇ ਹੋਮ ਡਲਿਵਰੀ ਲਈ ਖੁੱਲ੍ਹੇ ਰਹਿਣਗੇ
-ਵਿਆਹਾਂ / ਸਸਕਾਰ ਮੌਕੇ 20 ਤੋਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ
-ਬੱਸਾਂ / ਟੈਕਸੀ ਅਤੇ ਆਟੋ ‘ਚ ਲੋਕਾਂ ਦੀ ਸਮਰੱਥਾ 50% ਤੱਕ ਸੀਮਤ