ਪੰਜਾਬ ਸਰਕਾਰ ਅਗਲੇ ਹਫ਼ਤੇ ਬੁਲਾ ਸਕਦੀ ਹੈ ਪੰਜਾਬ ਵਿਧਾਨ ਸਭਾ ਸੈਸ਼ਨ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਦੀ ਮਨਜ਼ੂਰੀ ਨਾਂ ਮਿਲਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਰਾਜਪਾਲ ਦੇ ਇਸ ਝਟਕੇ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਹ ਰੋਸ ਮਾਰਚ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਰਾਜ ਭਵਨ ਤੱਕ ਕੱਢਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਵਿਧਾਇਕਾਂ ਨਾਲ ਵਿਧਾਨ ਸਭਾ ‘ਚ ਬੈਠਕ ਹੋ ਰਹੀ ਹੈ।

ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੇ ਵੀਰਵਾਰ ਸਵੇਰੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਬੀਤੇ ਦਿਨੀਂ ਹੋਏ ਘਟਨਾਕ੍ਰਮ ਨੂੰ ਕੈਬਨਿਟ ਵਿੱਚ ਵਿਚਾਰਿਆ ਜਾਵੇਗਾ ਅਤੇ ਇੱਕ ਵਾਰ ਫਿਰ ਵਿਧਾਨ ਸਭਾ ਸੈਸ਼ਨ ਬੁਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਰਿਪੋਰਟਾਂ ਮੁਤਾਬਕ 27 ਤਰੀਕ ਨੂੰ ਇਹ ਸੈਸ਼ਨ ਬੁਲਾਇਆ ਜਾ ਸਕਦਾ ਹੈ।

ਉੱਥੇ ਹੀ ਦੂਜੇ ਪਾਸੇ ਪੰਜਾਬ ਭਾਜਪਾ ਵੱਲੋਂ ਸਵੇਰੇ 11.30 ਵਜੇ ਸੈਕਟਰ 37 ਦੇ ਪਾਰਟੀ ਦਫ਼ਤਰ ਤੋਂ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment