ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਰਿਆਣਾ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਲਈ ਕਿਹਾ ਹੈ।
ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਦਿਆਂ ਕਿਹਾ- ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਸਾਡੀ ਧਰਤੀ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ ‘ਤੇ ਹਮਲਾ/ਜ਼ਖਮੀ ਕਰਨ ਦੇ ਹਰਿਆਣਾ ਦੇ ਯਤਨਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।
ਉਹਨਾਂ ਨੇ ਕਿਹਾ ਸਾਡੇ ਸੰਘੀ ਢਾਂਚੇ ਨੂੰ ਮਮਤਾ ਬੈਨਰਜੀ ਵਾਂਗ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ, ਜਦੋਂ ਬੰਗਾਲ ‘ਤੇ ਹਮਲਾ ਕੀਤਾ ਗਿਆ ਸੀ , ਤਾਂ ਉਹਨਾਂ ਨੇ ਸੀ.ਬੀ.ਆਈ. ਦੇ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਭਗਵੰਤ ਮਾਨ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਸਿੱਧਾਰਮਈਆ ਨੇ ਕੇਰਲਾ ਅਤੇ ਤੇਲੰਗਾਨਾ ਨਾਲ ਜੰਤਰ-ਮੰਤਰ ‘ਤੇ ਕੀਤਾ ਸੀ।
ਨਵਜੋਤ ਸਿੰਘ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨ ਅੱਜ ਵੀ ਪੰਜਾਬ ਦੀ ਧਰਤੀ ‘ਤੇ ਮੌਜੂਦ ਹਨ। ਪੰਜਾਬ ਦੀ ਧਰਤੀ ‘ਤੇ ਖੜ੍ਹੇ ਕਿਸਾਨਾਂ ‘ਤੇ ਹਰਿਆਣਾ ਇਹ ਕਾਰਵਾਈ ਕਰ ਰਿਹਾ ਹੈ, ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਦੀ ਧਰਤੀ ‘ਤੇ ਗੋਲੇ ਅਤੇ ਗੋਲੀਬਾਰੀ ਵੀ ਕੀਤੀ ਜਾ ਰਹੀ ਹੈ। ਜਿਸ ‘ਤੇ ਕਾਰਵਾਈ ਦੀ ਲੋੜ ਹੈ।
Punjab govt must protect it’s territorial sovereignty and thwart attempts by Haryana to assault /injure peacefully protesting punjabis on our soil -fiercely shield our federal structure like @MamataOfficial jailed CBI officers when they intruded Bengal – do what @siddaramaiah did…
— Navjot Singh Sidhu (@sherryontopp) February 14, 2024
13 ਫਰਵਰੀ ਨੂੰ ਸਵੇਰੇ 10 ਵਜੇ ਤੋਂ ਹਰਿਆਣਾ ਵੱਲ ਵਧ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਵੱਲੋਂ ਗੋਲੀਬੰਦੀ ਤੋਂ ਬਾਅਦ ਵੀ ਰਾਤ 2 ਵਜੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇੰਨਾ ਹੀ ਨਹੀਂ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਗੋਲ ਕਰਨ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।