ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਤਹਿਤ ਹੀ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆ, ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਪੰਜਾਬ ਦੀ ਸਾਰੇ ਸਰਕਾਰੀ ਦਫ਼ਤਰਾਂ ਵਿੱਚ 50% ਸਮਰੱਥਾਂ ਨਾਲ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ 3,922 ਮਾਮਲੇ ਸਾਹਮਣੇ ਆਏ ਹਨ, ਇਸੇ ਦੌਰਾਨ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸ ਦਈਏ ਕਿ ਹੁਣ ਤੱਕ ਹੁਣ ਤੱਕ ਕੁੱਲ ਮਾਮਲੇ 62,1419 ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਐਕਟਿਵ ਮਾਮਲੇ 16,343 ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ‘ਚ ਮੌਤਾਂ 9 ਦਰਜ ਕੀਤੀਆਂ ਗਈਆਂ ਹਨ। ਜਿਸ ਨੂੰ ਮਿਲਾ ਕੇ ਹੁਣ ਤੱਕ ਦੀਆਂ ਕੁੱਲ ਮੌਤਾਂ 16675 ਦਰਜ ਕੀਤੀਆਂ ਗਈਆਂ ਹਨ।