ਚੰਡੀਗੜ੍ਹ: ਪੰਜਾਬ ਅੰਦਰ ਚੱਲ ਰਹੀ ਸਟੇਟ ਪੈਨਸ਼ਨ ਸਕੀਮ ਵਿੱਚ ਵੱਡਾ ਘਪਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋ਼ ਦਿੱਤੀ ਗਈ।
ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਵਿਭਾਗ ਵੱਲੋਂ ਸਰਵੇ ਕਰਵਾਇਆ ਗਿਆ ਸੀ ਜਿਸ ਵਿੱਓ ਅਯੋਗ ਲਾਭਪਾਤਰੀਆਂ ਦਾ ਪਰਦਾਫਾਸ ਹੋਇਆ ਤੇ ਧੋਖੇ ਨਾਲ ਪੈਨਸ਼ਨ ਲੈ ਰਹੇ ਲੋਕਾਂ ਤੋਂ ਕਰੋੜਾਂ ਦੀ ਰਿਕਵਰੀ ਕੀਤੀ ਹੈ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਅਨੁਸਾਰ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।
ਇਸੇ ਤਰਾਂ ਸਾਲ 2023-24 ਇਸ ਸਕੀਮ ਤਹਿਤ 1,07,571 ਲਾਭਪਾਤਰੀ ਮ੍ਰਿਤਕ ਤੇ ਆਯੋਗ ਪਾਏ ਗਏ, ਜਿਨ੍ਹਾਂ ਤੋਂ 41.22 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸੇ ਤਰ੍ਹਾਂ ਸਾਲ 2024-25 ਦੌਰਾਨ ਜੁਲਾਈ ਮਹੀਨੇ ਤੱਕ 14160 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ ਹੈ। ਤੇ ਇਹਨਾਂ ਤੋਂ 26.59 ਰੁਪਏ ਦੀ ਰਿਕਵਰੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।