ਪੰਜਾਬ ਸਰਕਾਰ ਦਾ ਵੱਡਾ ਫੈਸਲਾ : 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀ ਅਗਲੀ ਜਮਾਤ ‘ਚ ਹੋਣਗੇ ਪ੍ਰਮੋਟ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਅਣਕਿਆਸੇ ਕੋਵਿਡ-19 ਦੇ ਸੰਕਟ ਕਾਰਨ ਲੰਮਾ ਸਮਾਂ ਕਰਫਿਊ/ਲੌਕਡਾਊਨ ਲਾਗੂ ਰਿਹਾ ਹੈੇ। ਜਿਸ ਦੇ ਸੰਦਰਭ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ  5ਵੀਂ ਤੋਂ  ਲੈ ਕੇ 10ਵੀਂ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ‘ਚ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। 10ਵੀਂ ਜਮਾਤ ਦਾ ਫੈਸਲਾ ਉਨ੍ਹਾਂ ਦੇ ਪ੍ਰੀ-ਬੋਰਡ ਨਤੀਜਿਆਂ ਦੇ ਆਧਾਰ ‘ਤੇ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਫੈਸਲਾ ਬਾਅਦ ‘ਚ ਕੀਤਾ ਜਾਵੇਗਾ।

ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਵਾਲਾਂ ਅਤੇ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫੇਸਬੁੱਕ ’ਤੇ ਆਖਿਆ ਕਿ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ।

ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਲੌਕਡਾਊਨ ਦੌਰਾਨ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਕਈ ਤਰ੍ਹਾਂ ਦੇ ਕੰਮ ਕੀਤੇ ਜਾ ਰਹੇ ਹਨ। ਸੂਬੇ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਵੀ ਦਿਨੋਂ ਦਿਨ ਵੱਧ ਰਿਹਾ ਹੈ। ਸੂਬੇ ‘ਚ ਕੋਰੋਨਾ ਦੇ ਹੁਣ ਤੱਕ 1731 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 30 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

Share This Article
Leave a Comment