ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਨੂੰ ਫਿੱਕਾ ਕਰਨ ਲਈ ਦੇਖੋ ਕਿਵੇਂ ਹਰਿਆਣਾ ਸਰਕਾਰ ਨੇ ਕੀਤੀ ਹੋਈ ਸਖ਼ਤੀ

TeamGlobalPunjab
1 Min Read

ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ਼ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਕੂਚ ਕਰ ਲਿਆ ਹੈ। ਜਿਸ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਕਿਸਾਨਾਂ ਨੂੰ ਹਰਿਆਣਾ ਪੰਜਾਬ ਬੌਰਡਰ ‘ਤੇ ਹੀ ਰੋਕਣ ਲਈ ਖੱਟਰ ਸਰਕਾਰ ਨੇ ਬੈਰਿਗੇਟਿੰਗ ਕਰ ਦਿੱਤੀ ਹੈ। ਖਨੌਰੀ ਬੌਰਡਰ ਨੂੰ ਵੀ ਹਰਿਆਣਾ ਪੁਲਿਸ ਨੇ ਪੂਰੀ ਤਰ੍ਹਾ ਸੀਲ ਕਰ ਦਿੱਤਾ ਹੈ। ਪੰਜਾਬ ਵੱਲੋਂ ਆਉਣ ਵਾਲੀਆਂ ਜਾਂ ਫਿਰ ਪੰਜਾਬ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾ ਹਰਿਆਣਾ ਪੰਜਾਬ ਦੇ ਸਾਰੇ ਬੌਰਡਰ ‘ਤੇ ਪੁਲਿਸ ਦਾ ਪਹਿਰਾ ਮੌਜੂਦ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਨੂੰ ਗਲਤ ਕਰਾਰ ਦਿੱਤਾ ਸੀ। ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਲਈ ਬਣਾਏ ਗਏ ਹਨ। ਇਸ ਲਈ ਜੇਕਰ ਕਿਸਾਨਾਂ ਨੇ ਦਿੱਲੀ ਜਾਣ ਦੀ ਤਿਆਰੀ ਕੀਤੀ ਤਾਂ ਅਸੀਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸਖਤੀ ਕਰਾਂਗੇ। ਜਿਸ ਦਾ ਅਸਰ ਹੁਣ ਦਿਖਣਾ ਸ਼ੁਰੂ ਹੋ ਗਿਆ ਹੈ। ਹਲਾਂਕਿ ਪੰਜਾਬ ਦੀਆਂ ਕਿਸਾਨ ਜਥੇਬਦੀਆਂ ਦਾ ਕਾਫਿਲਾ ਹਾਲੇ ਤੱਕ ਹਰਿਆਣਾ ਬੌਰਡਰ ਨੇੜੇ ਨਹੀਂ ਪਹੁੰਚਿਆ ਪਰ ਹਰਿਆਣਾ ਪੁਲਿਸ ਨੇ ਵੱਡੀ ਗਿਣਤੀ ‘ਚ ਜਵਾਨ ਤਾਇਨਾਤ ਕਰ ਦਿੱਤੇ ਹਨ।

Share this Article
Leave a comment