ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ 22 ਮਾਰਚ ਨੂੰ ਖਤਮ ਹੋ ਗਈ ਹੈ ਪਰ ਇਸ ਨੂੰ ਵਧਾਉਣ ਲਈ ਅਜੇ ਤੱਕ ਕੋਈ ਨਵਾਂ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਉਨ੍ਹਾਂ ਦੇ ਬਾਕੀ ਸੱਤ ਸਾਥੀਆਂ ਵਾਂਗ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਪੰਜਾਬ-ਹਰਿਆਣਾ ਹਾਈਕੋਰਟ ‘ਚ 25 ਮਾਰਚ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਅੰਮ੍ਰਿਤਪਾਲ ‘ਤੇ ਐੱਨ.ਐੱਸ.ਏ. ਦੀ ਮਿਆਦ ਵਧਾਉਣ ਬਾਰੇ ਫੈਸਲਾ ਲਿਆ ਜਾਵੇਗਾ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰੇਗੀ।
ਇੱਕ ਸੀਨੀਅਰ ਅਧਿਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਬਾਅਦ ਥਾਣਾ ਅਜਨਾਲਾ ‘ਤੇ ਹਮਲੇ ਦੇ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪਹਿਲਾਂ ਹੀ ਪੰਜਾਬ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਨੂੰ 25 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਟਰਾਂਜ਼ਿਟ ਰਿਮਾਂਡ ਲੈਣ ਦੀ ਤਿਆਰੀ ਵਿੱਚ ਹਨ। ਪੰਜਾਬ ਸਰਕਾਰ ਦਾ ਪੈਂਤੜਾ ਹੈ ਕਿ ਜਿਹੜੇ ਵੀ ਦੋਸ਼ੀ ਪੰਜਾਬ ਤੋਂ ਬਾਹਰ ਹਨ, ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ ਅਤੇ ਇੱਥੇ ਹੀ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।