ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 15 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ।
ਇਸ ਤੋਂ ਬਾਅਦ ਸ਼ਨੀਵਾਰ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ 17 ਨਵੰਬਰ ਐਤਵਾਰ ਹੈ, ਇਸ ਦਿਨ ਆਪਣੇ ਆਪ ਵਿੱਚ ਛੁੱਟੀ ਹੈ। ਇਸ ਲਈ 15, 16 ਅਤੇ 17 ਨਵੰਬਰ ਨੂੰ ਲਗਾਤਾਰ ਤਿੰਨ ਛੁੱਟੀਆਂ ਹਨ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।