ਪੰਜਾਬ ਨੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ, ਪਰਾਲੀ ਸਾੜਨ ਦੇ ਨਹੀਂ ਰੁੱਕ ਰਹੇ ਮਾਮਲੇ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ DGP ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਜਾਰੀ ਹਨ।

ਦਸ ਦਈਏ ਕਿ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕੀਤੇ ਹਨ।  ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ 100 ਤੋਂ ਵਧ ਮਾਮਲੇ ਆਏ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜੇ ਗਏ ਹਨ।

ਦਸਣਯੋਗ ਹੈ ਕਿ ਪੰਜਾਬ ਵਿੱਚ  ਪਰਾਲੀ ਸਾੜਨ ਦੇ 1150 ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਅਜਿਹੇ ਮਾਮਲਿਆਂ ਦੀ ਕੁੱਲ ਗਿਣਤੀ 33,802 ਹੋ ਗਈ ਹੈ। ਗੁਆਂਢੀ ਰਾਜਾਂ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’  ਦਰਜ ਕੀਤੀ ਗਈ ਸੀ। ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਅਪੀਲ ਤੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦਿਆਂ ਪਰਾਲੀ ਨੂੰ ਸਾੜਨਾ ਜਾਰੀ ਰੱਖਿਆ ਹੋਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment