ਮੁਖਤਾਰ ਅੰਸਾਰੀ ਦੀ ਸ਼ਿਫਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੇ ਯੂਪੀ ਨੂੰ ਲਿਖੀ ਚਿੱਠੀ

TeamGlobalPunjab
1 Min Read

ਚੰਡੀਗੜ੍ਹ: ਗੈਂਗਸਟਰ ਤੋਂ ਸਿਆਸਤਦਾਨ ਬਣੇ ਰੋਪੜ ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਉੱਤਰ ਪ੍ਰਦੇਸ਼ ਪੁਲਿਸ ਨੂੰ ਕਸਟਡੀ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਯੂਪੀ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ। ਜਿਸ ਵਿਚ ਕੈਪਟਨ ਸਰਕਾਰ ਨੇ ਯੂ ਪੀ ਦੀ ਸਰਕਾਰ ਨੂੰ ਮੁਖਤਾਰ ਅੰਸਾਰੀ ਦੀ ਸ਼ਿਫਟਿੰਗ ਨੂੰ ਲੈ ਕੇ ਪ੍ਰਬੰਧ ਕਰਨ ਲਈ ਕਿਹਾ ਹੈ।

ਮੁਖਤਾਰ ਅਨਸਾਰੀ ਖਿਲਾਫ ਮੋਹਾਲੀ ਦੇ ਮਟੌਰ ਥਾਣੇ ਵਿੱਚ 2019 ਨੂੰ ਇੱਕ ਬਿਲਡਰ ਤੋਂ ਫਿਰੌਤੀ ਮੰਗਣ ਦੇ ਇਲਜ਼ਾਮਾਂ ਹੇਠ ਮਾਮਲਾ ਦਰਜ ਹੋਇਆ ਸੀ। ਜਿਸ ਦੇ ਤਹਿਤ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉੱਤਰ ਪ੍ਰਦੇਸ਼ ਪੁਲੀਸ ਨੇ ਮੁਖਤਾਰ ਅੰਸਾਰੀ ਦੀ ਕਸਟਡੀ ਮੰਗਣ ਦੇ ਲਈ ਸੁਪਰੀਮ ਕੋਰਟ ‘ਚ ਪਹੁੰਚ ਕੀਤੀ ਸੀ ਜਿਸ ਤੋਂ ਬਾਅਦ ਅਦਾਲਤ ਨੇ ਅੰਸਾਰੀ ਨੂੰ 8 ਅਪ੍ਰੈਲ ਤੱਕ ਯੂਪੀ ਪੁਲਿਸ ਨੂੰ ਕਸਟਡੀ ਦੇਣ ਦਾ ਐਲਾਨ ਕੀਤਾ ਹੈ। ਇਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਖਤਾਰ ਅੰਸਾਰੀ ਦੀ ਸ਼ਿਫਟਿੰਗ ਸਬੰਧੀ ਇੰਤਜ਼ਾਮ ਕਰਨ ਦੇ ਲਈ ਚਿੱਠੀ ਲਿਖੀ ਹੈ।

Share this Article
Leave a comment