ਪੰਜਾਬ ਦੇ IAS ਅਤੇ PCS ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ।

ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵੇਂ ਐਸੋਸੀਏਸ਼ਨਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗੇ।

Share This Article
Leave a Comment