ਮੁਹਾਲੀ: 10 ਸਾਲ ਪੁਰਾਣੇ ਅਗਵਾ ਮਾਮਲੇ ‘ਚ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਪੰਜਾਬ ਦੇ ਆਈਜੀਪੀ ਗੌਤਮ ਚੀਮਾ ਸਣੇ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਲ 2014 ‘ਚ ਚੀਮਾ ਖ਼ਿਲਾਫ਼ ਪੁਲਿਸ ਹਿਰਾਸਤ ‘ਚੋਂ ਇਕ ਮੁਲਜ਼ਮ ਨੂੰ ਅਗਵਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੋਇਆ ਸੀ। ਹਾਲਾਂਕਿ ਅਦਾਲਤ ‘ਚ ਚੀਮਾ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਅਗਵਾ ਕਰਨ ਦੇ ਦੋਸ਼ ਸਾਬਤ ਨਹੀਂ ਹੋ ਸਕੇ।
ਉਨ੍ਹਾਂ ਨੂੰ ਸਿਰਫ਼ ਆਈਪੀਸੀ ਦੀਆਂ ਧਾਰਾਵਾਂ 225 (ਪੁਲਿਸ ਹਿਰਾਸਤ ‘ਚੋਂ ਕਿਸੇ ਅਪਰਾਧੀ ਨੂੰ ਬਾਹਰ ਕੱਢਣਾ) ਤੇ 186 (ਸਰਕਾਰੀ ਕੰਮ ‘ਚ ਰੁਕਾਵਟ ਪਾਉਣਾ) ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਨੂੰ ਜਲਦੀ ਹੀ ਸਜ਼ਾ ਸੁਣਾਈ ਜਾਵੇਗੀ।
ਅਗਸਤ 2014 ‘ਚ ਮੁਹਾਲੀ ਪੁਲਿਸ ਨੇ ਧੋਖਾਧੜੀ ਦੇ ਕੇਸ ‘ਚ ਇਕ ਭਗੌੜੇ ਮੁਲਜ਼ਮ ਸੁਮੇਧ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਲਜ਼ਾਮ ਅਨੁਸਾਰ ਗੁਲਾਟੀ ਦੇ ਪੁਲਿਸ ਹਿਰਾਸਤ ‘ਚ ਹੋਣ ਦੇ ਬਾਵਜੂਦ ਚੀਮਾ ਨੇ ਉਸ ਨੂੰ ਆਪਣੀ ਪ੍ਰਾਈਵੇਟ ਕਾਰ ‘ਚ ਬਿਠਾ ਕੇ ਅਗਵਾ ਕਰ ਲਿਆ। ਇਸ ਮਾਮਲੇ ‘ਚ ਪੁਲਿਸ ਨੇ ਮੁਹਾਲੀ ਦੇ ਫੇਜ਼-1 ਥਾਣੇ ਦੇ ਏਐਸਆਈ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ ਪਰ ਬਾਅਦ ‘ਚ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।