ਚੰਡੀਗੜ੍ਹ: ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਦੇ ਚਾਰ ਸਾਲ ਵੀ ਪੂਰੇ ਹੋ ਗਏ ਹਨ। ਜਿਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਚਾਰ ਸਾਲ ਦੇ ਕੰਮਕਾਜ ਦਾ ਲੇਖਾ ਜੋਖਾ ਗਿਣਾਉਣ ਲਈ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।
ਕੋਰੋਨਾ ਦੇ ਮਾਮਲਿਆਂ ਸਬੰਧੀ ਉਨ੍ਹਾਂ ਨੇ ਕਿਹਾ ਹੈ ਕਿ ਅੱਜ ਰਾਤ ਤੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਗੂ ਹੋਵੇਗਾ। ਜਿਸ ‘ਚ ਲੁਧਿਆਣਾ, ਸ੍ਰੀ ਫ਼ਤਿਹਗੜ੍ਹ ਸਾਹਿਬ, ਜਲੰਧਰ, ਮੁਹਾਲੀ, ਪਟਿਆਲਾ, ਰੋਪੜ ਅਤੇ ਕਪੂਰਥਲਾ ਸ਼ਾਮਲ ਹਨ।