ਪੰਜਾਬ ਦੇ ਇੰਸਪੈਕਟਰ ਬਲਜੀਤ ਸਿੰਘ ਨੂੰ ਮਿਲੇਗਾ ਰਾਸ਼ਟਰਪਤੀ ਦਾ ਤਗਮਾ

Global Team
1 Min Read

ਨਿਊਜ਼ ਡੈਸਕ: ਸੁਤੰਤਰਤਾ ਦਿਵਸ ਦੇ ਮੌਕੇ ‘ਤੇ, ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਪੁਲਿਸ ਸੇਵਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਇੱਕ ਪੁਲਿਸ ਅਧਿਕਾਰੀ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦੋਂਕਿ 11 ਅਧਿਕਾਰੀਆਂ ਨੂੰ ਸ਼ਲਾਘਾਯੋਗ ਸੇਵਾ ਲਈ ਮੈਡਲ ਦਿੱਤਾ ਜਾਵੇਗਾ। ਰਾਸ਼ਟਰੀ ਪੱਧਰ ‘ਤੇ ਪੁਲਿਸ, ਫਾਇਰ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਮਾਨਤਾ ਦਿੱਤੀ ਜਾਂਦੀ ਹੈ।

ਪੰਜਾਬ ਦੇ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ।ਇਸ ਦੌਰਾਨ, ‘ਮੈਰੀਟੋਰੀਅਸ ਸਰਵਿਸ ਮੈਡਲ’ (ਸ਼ਲਾਘਾਯੋਗ ਸੇਵਾ ਲਈ ਤਗਮਾ) ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਇੰਸਪੈਕਟਰ ਜਨਰਲ ਬਾਬੂ ਲਾਲ ਮੀਨਾ, ਇੰਸਪੈਕਟਰ ਜਨਰਲ ਐੱਸ. ਭੂਪਤੀ, ਡੀ.ਐੱਸ.ਪੀ. ਸੁਭਾਸ਼ ਚੰਦ, ਡੀ.ਐੱਸ.ਪੀ. ਜਸਵੀਰ ਸਿੰਘ, ਡੀ.ਐੱਸ.ਪੀ. ਕਰਨੈਲ ਸਿੰਘ, ਡੀ.ਐੱਸ.ਪੀ. ਸੰਜੀਵ ਕੁਮਾਰ, ਏ.ਸੀ.ਪੀ. ਗਗਨਦੀਪ ਸਿੰਘ, ਏ.ਐੱਸ.ਆਈ. ਨਿਰਮਲ ਸਿੰਘ, ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਰਸ਼ਪਾਲ ਸਿੰਘ ਅਤੇ ਐੱਸ.ਪੀ. ਨਵਰੀਤ ਸਿੰਘ ਵਿਰਕ ਸ਼ਾਮਿਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment