ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 30 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 23 ਸਤੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚੋਂ 310 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 530 ਦੇ ਕਰੀਬ ਦਿਹਾਤੀ ਖੇਤਰਾਂ ਵਿੱਚ ਸਥਿਤ ਹਨ ਜਿਨ੍ਹਾਂ ਨੂੰ ਪੰਜਾਬ ਵਿੱਚ ਖੋਲ੍ਹੇ ਨੂੰ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ।
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਇੱਥੋਂ ਲੋਕਾਂ ਨੂੰ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।