ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ 25 ਜਨਵਰੀ ਤੱਕ ਕੋਰੋਨਾ ਪਾਬੰਦੀਆਂ ਵਧਾ ਦਿਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ ‘ਚ ਨਾਈਟ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਹੁਣ 25 ਜਨਵਰੀ ਤਕ ਲਾਗੂ ਰਹੇਗਾ। ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।
ਸਮਾਗਮਾਂ ਦੀ ਲਿਮਟ ਇਨਡੋਰ ‘ਚ 50 ਲੋਕ ਤੇ ਆਉਟਡੋਰ ‘ਚ 100 ਲੋਕ ਮੌਜੂਦ ਹੋ ਸਕਦੇ ਹਨ। ਜਨਤਕ ਜਾਂ ਭੀੜ-ਭੜੱਕੇ ਵਾਲੀਆਂ ਥਾਵਾਂ ਜਿਵੇਂ ਮਾਲ, ਸ਼ਾਪਿੰਗ ਕੰਪਲੈਕਸ ਅਹਾਤੇ, ਲੋਕਲ ਮਾਰਕੀਟ ਵਰਗੀਆਂ ਥਾਵਾਂ ‘ਤੇ ਫੁੱਲ ਵੈਕਸੀਨੇਟਿਡ ਲੋਕਾਂ ਨੂੰ ਜਾਣ ਦੀ ਇਜਾਜ਼ਤ ਹੋਵੇਗੀ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ।