ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁੱਠਭੇੜ ‘ਚ ਪੰਜਾਬ ਦਾ ਜਵਾਨ ਸ਼ਹੀਦ

TeamGlobalPunjab
1 Min Read

ਜੰਮੂ ਕਸ਼ਮੀਰ/ਪਟਿਆਲਾ: ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਗੋਸੂ ਇਲਾਕੇ ਵਿੱਚ ਮੰਗਲਵਾਰ ਨੂੰ ਹੋਈ ਇੱਕ ਮੁੱਠਭੇੜ ‘ਚ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ ਹੈ। ਇਸ ਮੁੱਠਭੇੜ ‘ਚ ਇੱਕ ਅੱਤਵਾਦੀ ਨੂੰ ਵੀ ਢੇਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਏ ਹਨ।

ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਗੋਸੂ ਪਿੰਡ ਵਿੱਚ ਘੇਰਾਬੰਦੀ ਕਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਨਾਲ ਅਭਿਆਨ ਮੁੱਠਭੇੜ ‘ਚ ਤਬਦੀਲ ਹੋ ਗਿਆ।

ਅਧਿਕਾਰੀ ਨੇ ਦੱਸਿਆ ਕਿ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਇੱਕ ਅੱਤਵਾਦੀ ਵੀ ਮਾਰਿਆ ਗਿਆ ਹੈ। ਇਸ ਦੌਰਾਨ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਤੇ ਭਾਰਤੀ ਫ਼ੌਜ ਦੀ ’24 ਪੰਜਾਬ ਰੈਜੀਮੈਂਟ’ ਦਾ ਜਵਾਨ ਰਾਜਵਿੰਦਰ ਸਿੰਘ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ।

Share this Article
Leave a comment