ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ ਬੀਸੀਸੀਆਈ ਨੇ ਠੋਕਿਆ 12 ਲੱਖ ਦਾ ਜੁਰਮਾਨਾ; ਜਾਣੋ ਕਾਰਨ

Global Team
2 Min Read

ਨਵੀ ਦਿੱਲੀ : ਆਈਪੀਐਲ 2026 ਦਾ ਚੌਥਾ ਮੁਕਾਬਲਾ ਬੀਤੇ ਕੱਲ੍ਹ 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਪੰਜਾਬ ਨੇ ਗੁਜਰਾਤ ‘ਤੇ 3 ਵਿਕਟਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਪਰ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ‘ਤੇ ਮੈਚ ਦੌਰਾਨ ਇੱਕ ਗਲਤੀ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਪੰਜਾਬ ਕਿੰਗਜ਼ ਦੇ ਕਪਤਾਨ ਅਤੇ ਸਟਾਰ ਬੱਲੇਬਾਜ਼ ਸ਼੍ਰੇਅਸ ਅਈਅਰ ‘ਤੇ ਗੁਜਰਾਤ ਟਾਈਟਨਜ਼ ਵਿਰੁੱਧ ਸਲੋਅ ਓਵਰ ਰੇਟ ਲਈ ਬੀਸੀਸੀਆਈ ਨੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਆਈਪੀਐਲ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ, “ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ ਟਾਟਾ ਇੰਡੀਅਨ ਪ੍ਰੀਮੀਅਰ ਲੀਗ 2026 ਦੇ ਚੌਥੇ ਮੈਚ ਵਿੱਚ ਗੁਜਰਾਤ ਟਾਈਟਨਜ਼ ਵਿਰੁੱਧ ਸਲੋਅ ਓਵਰ ਰੇਟ ਲਈ ਫਾਈਨ ਕੀਤਾ ਗਿਆ ਹੈ, ਜੋ ਕਿ ਨਿਊ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਨਿਊ ਚੰਡੀਗੜ੍ਹ ਵਿਖੇ ਖੇਡਿਆ ਗਿਆ ਸੀ।”

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ‘ਇਹ ਸ਼੍ਰੇਅਸ ਅਈਅਰ ਦੀ ਟੀਮ ਦਾ ਆਈਪੀਐਲ ਕੋਡ ਆਫ਼ ਕੰਡਕਟ ਦੇ ਆਰਟੀਕਲ 2.22 ਦੇ ਤਹਿਤ, ਜੋ ਕਿ ਘੱਟੋ-ਘੱਟ ਓਵਰ-ਰੇਟ ਦੇ ਅਪਰਾਧਾਂ ਨਾਲ ਸੰਬੰਧਿਤ ਹੈ, ਸੀਜ਼ਨ ਦੀ ਪਹਿਲੀ ਉਲੰਘਣਾ ਸੀ। ਇਸ ਲਈ ਅਈਅਰ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।’

ਦੱਸ ਦਈਏ ਕਿ ਸ਼੍ਰੇਅਸ ਅਈਅਰ ‘ਤੇ ਆਈਪੀਐਲ ਵਿੱਚ ਪਹਿਲੀ ਵਾਰ ਜੁਰਮਾਨਾ ਨਹੀਂ ਲੱਗਿਆ ਹੈ। ਉਨ੍ਹਾਂ ਨੂੰ ਪਿਛਲੇ ਸਾਲ ਵੀ ਬੀਸੀਸੀਆਈ ਵੱਲੋਂ ਸਲੋਅ ਓਵਰ ਰੇਟ ਲਈ ਸਜ਼ਾ ਮਿਲੀ ਸੀ। ਇੱਕ ਵਾਰ ਨਹੀਂ, ਸਗੋਂ ਦੋ ਵਾਰ ਅਈਅਰ ‘ਤੇ ਸਲੋਅ ਓਵਰ ਰੇਟ ਲਈ ਜੁਰਮਾਨਾ ਠੋਕਿਆ ਗਿਆ ਸੀ। ਪਹਿਲੀ ਵਾਰ 12 ਲੱਖ, ਤਾਂ ਦੂਜੀ ਵਾਰ ਸਲੋਅ ਓਵਰ ਰੇਟ ਲਈ ਸ਼੍ਰੇਅਸ ਅਈਅਰ ‘ਤੇ 24 ਲੱਖ ਰੁਪਏ ਦਾ ਜੁਰਮਾਨਾ ਲੱਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment