ਭਲਕੇ ਮੋਹਾਲੀ ‘ਚ ਪੰਜਾਬ ਕਿੰਗਜ਼ ਇਲੈਵਨ ਦਾ ਮੈਚ; ਟਿਕਟਾਂ ਦੀ ਆਨਲਾਈਨ ਵਿਕਰੀ ਜਾਰੀ, ਪ੍ਰਸ਼ਾਸਨ ਦੀ ਕੀ-ਕੀ ਤਿਆਰੀ?

Prabhjot Kaur
2 Min Read

ਚੰਡੀਗੜ੍ਹ: ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਟੇਡੀਅਮ ਨਿਊ ਚੰਡੀਗੜ੍ਹ ਵਿਖੇ ਖੇਡਿਆ ਜਾਣਾ ਹੈ। ਇਸ ਲਈ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤੱਕ 80% ਦੇ ਲਗਭਗ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ ਹਨ। ਗੁਜਰਾਤ ਖਿਲਾਫ ਜਿੱਤ ਤੋਂ ਬਾਅਦ ਪੰਜਾਬ ਦੀ ਟੀਮ ਇਹ ਦੂਜਾ ਮੈਚ ਆਪਣੇ ਹੀ ਮੈਦਾਨ ‘ਤੇ ਖੇਡਣ ਜਾ ਰਹੀ ਹੈ।

ਪਿਛਲੀ ਵਾਰ ਸਟੇਡੀਅਮ ਲਈ ਦਰਸ਼ਕਾਂ ਦੀ ਲੰਬੀਆਂ ਕਤਾਰਾਂ ਲਗ ਗਈਆਂ ਸਨ। ਮੈਚ ਸ਼ੁਰੂ ਹੋਣ ਦੇ ਲਗਭਘ ਡੇਢ ਘੰਟੇ ਤੱਕ ਵੀ ਲੋਕ ਬਾਹਰ ਕਤਾਰ ਵਿੱਚ ਖੜ੍ਹੇ ਰਹੇ। ਇਸ ਦੇ ਮੱਦੇਨਜ਼ਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਇਸ ਵਾਰ ਜਲਦੀ ਐਂਟਰੀ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਇਸ ਮੈਚ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਤਿਆਰ ਹੈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਵਾਰ ਐਂਟਰੀ ਗੇਟਾਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਜੋ ਲੋਕ ਸਹੀ ਸਮੇਂ ‘ਤੇ ਦਾਖਲ ਹੋ ਸਕਣ।

ਅੱਜ ਦੇ ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵੇਂ ਮੈਦਾਨ ‘ਤੇ ਪਹੁੰਚ ਕੇ ਅਭਿਆਸ ਕਰਨਗੇ। ਇਸ ਦੇ ਲਈ ਪੰਜਾਬ ਦੀ ਟੀਮ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਅਭਿਆਸ ਕਰੇਗੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਸਟੇਡੀਅਮ ‘ਚ ਅਭਿਆਸ ਕਰੇਗੀ। ਇਸ ਤੋਂ ਬਾਅਦ ਭਲਕੇ ਸ਼ਾਮ ਨੂੰ ਦੋਵਾਂ ਟੀਮਾਂ ਵਿਚਾਲੇ ਮੈਚ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment