ਚੰਡੀਗੜ੍ਹ: ਕੋਰੋਨਾ ਵਾਇਰਸ ਅਤੇ ਲੌਕ ਡਾਉਨ ਦੌਰਾਨ ਸਰਕਾਰ ਵੱਲੋਂ ਲੋਕਾਂ ਦੀ ਸੇਵਾ ਲਈ ਹਰ ਦਿਨ ਨਵੀਆਂ ਰਣਨੀਤੀਆਂ ਅਖਤਿਆਰ ਕੀਤੀਆਂ ਜਾ ਰਹੀਆਂ ਹਨ । ਇਸੇ ਤਹਿਤ ਅੱਜ ਸਰਕਾਰ ਵੱਲੋਂ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ । ਇਹ ਨੰਬਰ ਹੈ 18001804104। ਜਾਣਕਾਰੀ ਮੁਤਾਬਕ ਇਸ ਸੇੇਵਾ ਨਾਲ ਲੋਕ ਸੀਨੀਅਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਦਸ ਦੇਈਏ ਕਿ ਇਸ ਸਬੰਧੀ ਪੁਸ਼ਟੀ ਰਾਜ ਦੀ ਕੋਵਿਡ ਕੰਟਰੋਲ ਰੂਮ ਟੀਮ ਦੇ ਮੈਂਬਰ ਰਵੀ ਭਗਤ ਵਲੋਂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਲੌੌਕ ਡਾਉਨ ਦੇ ਮੱਦੇਨਜ਼ਰ ਲੋਕ ਤਣਾਅ ਨਾਲ ਜੁੜੇ ਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਨਾਲ ਸੰੰਪਰਕ ਕਰ ਸਕਣਗੇ ।
ਭਗਤ ਨੇ ਅੱਗੇ ਕਿਹਾ ਕਿ ਤਾਲਾਬੰਦੀ ਦੌਰਾਨ ਗੈਰ-ਐਮਰਜੈਂਸੀ ਵਾਲੇ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ।